ਜ਼ਬੂਰ - ਅਧਿਆਇ 146

123456789101112131415161718192021222324252627282930313233343536373839404142434445464748495051525354555657585960616263646566676869707172737475767778798081828384858687888990919293949596979899100101102103104105106107108109110111112113114115116117118119120121122123124125126127128129130131132133134135136137138139140141142143144145146147148149150
← ਪਿਛਲਾ ਅਗਲਾ →
1 ਮੈਂ ਯਹੋਵਾਹ ਦੀ ਉਸਤਤਿ ਕਰਦਾ ਹਾਂ। ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ।
2 ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ। ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।
3 ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂ? ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸਕਦੇ।
4 ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ। ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।
5 ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ। ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।
6 ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ। ਯਹੋਵਹ ਨੇ ਸਮੁੰਦਰ ਅਤੇ ਉਸ ਵਿਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸਨੂੰ ਸਦਾ ਲਈ ਬਚਾਵੇਗਾ।
7 ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ ਪਰਮੇਸ਼ੁਰ ਭੁਖੇ ਲੋਕਾਂ ਨੂੰ ਭੋਜਨ ਦਿੰਦਾ ਹੈ ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।
8 ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ। ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।
9 ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ। ਯਹੋਵਾਹ ਵਿਧਵਾਵਾ ਅਤੇ ਯਤੀਮਾਂ ਦੀ ਮਦਦ ਕਰਦਾ ਹੈ। ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।
10 ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ, ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।
← ਸੂਚੀ ਵੱਲ ਵਾਪਸ